ਨਿਊਜ਼ ਪੰਜਾਬ
11 ਅਗਸਤ,2026
15 ਅਗਸਤ ਤੋਂ ਪਹਿਲਾਂ ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਅਤੇ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ। ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲਣ ਦੀ ਰਿਪੋਰਟ ਹੈ, ਉਨ੍ਹਾਂ ਵਿੱਚ ਕਾਰਮਲ ਕਾਨਵੈਂਟ ਸਕੂਲ ਸੈਕਟਰ-9B, ਸੇਂਟ ਜੌਹਨਜ਼ ਹਾਈ ਸਕੂਲ ਸੈਕਟਰ-26, ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਸੈਕਟਰ-26, ਸੇਂਟ ਸਟੀਫਨਜ਼ ਸਕੂਲ ਸੈਕਟਰ-45B ਅਤੇ ਵਿਵੇਕ ਹਾਈ ਸਕੂਲ ਸੈਕਟਰ-38 ਸ਼ਾਮਲ ਹਨ। ਪੁਲਿਸ ਵੱਲੋਂ ਬੰਬ ਡਿਟੈਕਸ਼ਨ ਟੀਮਾਂ ਅਤੇ ਡੌਗ ਸਕੁਐਡ ਦੀ ਮਦਦ ਨਾਲ ਸਕੂਲਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਫਿਲਹਾਲ ਕਿਸੇ ਅਸਲ ਵਿਸਫੋਟਕ ਜਾਂ ਸ਼ੱਕੀ ਵਸਤੂ ਦੀ ਪੁਸ਼ਟੀ ਨਹੀਂ ਹੋਈ। ਪੁਲਿਸ ਧਮਕੀ ਦੇ ਸਰੋਤ ਅਤੇ ਇਸ ਨਾਲ ਜੁੜੇ ਤਕਨੀਕੀ ਸੁਰਾਗਾਂ ਦੀ ਜਾਂਚ ਕਰ ਰਹੀ ਹੈ।
