ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਦੀ ਪੈਰੋਲ ਲਈ CM ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਨਿਊਜ਼ ਪੰਜਾਬ

12 ਅਗਸਤ,2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ’ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਦਖ਼ਲ ਦੀ ਮੰਗ ਕੀਤੀ। CM ਮਾਨ ਨੇ ਕਿਹਾ ਕਿ ਹਵਾਰਾ ਦੀ ਬਜ਼ੁਰਗ ਅਤੇ ਬਿਮਾਰ ਮਾਤਾ ਪਿਛਲੇ 31 ਸਾਲਾਂ ਤੋਂ ਆਪਣੇ ਪੁੱਤਰ ਦੀ ਉਡੀਕ ਕਰ ਰਹੀ ਹੈ ਅਤੇ ਇਸ ਸਮੇਂ ਉਨ੍ਹਾਂ ਦੀ ਸਿਹਤ ਬਹੁਤ ਨਾਜ਼ੁਕ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ’ਤੇ ਜਲਦ ਫੈਸਲਾ ਲਿਆ ਜਾਵੇ।

CM ਮਾਨ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਮਿਲਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੂਰੀ ਜ਼ਿੰਮੇਵਾਰੀ ਨਿਭਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇਗਾ ਅਤੇ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।