ਨਿਊਜ਼ ਪੰਜਾਬ
13 ਅਗਸਤ,2026
ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਗੋਇੰਦਵਾਲ ਬਾਈਪਾਸ ਨੇੜੇ ਸਥਿਤ ਇਕ ਨਿੱਜੀ ਹਸਪਤਾਲ ਵਿੱਚ ਬੀਤੀ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਹਸਪਤਾਲ ਵਿੱਚ ਦਾਖਲ ਕਰੀਬ ਅੱਧੀ ਦਰਜਨ ਮਹਿਲਾਵਾਂ ਅਤੇ ਨਵਜਾਤ ਬੱਚਿਆਂ ਨੂੰ ਹਫੜਾ-ਦਫੜੀ ਵਿਚ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ ਗਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਨੇੜਲੇ ਹਸਪਤਾਲਾਂ ਵਿੱਚ ਸ਼ਿਫਟ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਹਸਪਤਾਲ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਸਮੇਂ ਸਿਰ ਮਹਿਲਾਵਾਂ ਅਤੇ ਨਵਜਾਤ ਬੱਚਿਆਂ ਨੂੰ ਬਾਹਰ ਕੱਢੇ ਜਾਣ ਕਾਰਨ ਵੱਡਾ ਹਾਦਸਾ ਟਲ ਗਿਆ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
