ਨਿਊਜ਼ ਪੰਜਾਬ
14 ਅਗਸਤ,2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਚੰਡੀਗੜ੍ਹ ਅਤੇ ਪਠਾਨਕੋਟ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ, ਜਦਕਿ ਮੌਸਮ ਵਿਭਾਗ ਨੇ 19 ਅਗਸਤ ਤੱਕ ਸੂਬੇ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦਾ ਖਦਸ਼ਾ ਹੈ, ਜਦਕਿ ਹੋਰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਭਾਰੀ ਮੀਂਹ ਕਾਰਨ ਹਿਮਾਚਲ ਦੇ ਕਾਂਗੜਾ ਖੇਤਰ ਵਿੱਚ ਰੇਲਵੇ ਪਟੜੀਆਂ ਪ੍ਰਭਾਵਿਤ ਹੋਣ ਤੋਂ ਬਾਅਦ ਪਠਾਨਕੋਟ-ਬੈਜਨਾਥ ਪਾਪਰੋਲਾ ਸੈਕਸ਼ਨ ਦੀਆਂ 4 ਰੇਲ ਸੇਵਾਵਾਂ ਰੱਦ ਕੀਤੀਆਂ ਗਈਆਂ ਹਨ। ਉਧਰ, ਭਾਖੜਾ ਅਤੇ ਪੋਂਗ ਡੈਮਾਂ ਵਿੱਚ ਪਾਣੀ ਦੀ ਆਮਦ ਵਧੀ ਹੈ, ਹਾਲਾਂਕਿ ਦੋਵੇਂ ਡੈਮਾਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਮੌਸਮ ਦੇ ਬਦਲਦੇ ਹਾਲਾਤਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
