ਨਿਊਜ਼ ਪੰਜਾਬ
14 ਅਗਸਤ,2026
ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਨਾ ਤਾਂ ਪਹਿਲਾਂ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਅੱਗੇ ਡਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ’ਤੇ ਹਮਲਾ ਹੋ ਚੁੱਕਾ ਹੈ ਅਤੇ ਹੁਣ ਮੁੜ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਦੋਵੇਂ ਹਮਲੇ ਧਾਰਮਿਕ ਅਸਥਾਨਾਂ ’ਤੇ ਹੋਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਭਾਈਚਾਰਾ ਉਨ੍ਹਾਂ ਲਈ ਸਭ ਤੋਂ ਉੱਪਰ ਹੈ ਅਤੇ ਉਹ ਪੰਜਾਬ ਦੀ ਏਕਤਾ ਤੇ ਭਾਈਚਾਰਕ ਸਾਂਝ ਲਈ ਡਟੇ ਰਹਿਣਗੇ।
