ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੁਗਰੀ ਫੇਸ-1 ਵਿਖੇ ਹਫ਼ਤਾਵਾਰੀ ਕੀਰਤਨ ਸਮਾਗਮ ਹੋਏ- ਵਿਸ਼ੇਸ਼ ਸਮਾਗਮ ਅੱਜ ਅਤੇ ਕੱਲ – ਕੁਲਵਿੰਦਰ ਸਿੰਘ ਬੈਨੀਪਾਲ 

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਹਫ਼ਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਏ ਗਏ। ਇਸ ਸਮਾਗਮ ਦੌਰਾਨ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ, ਜਿਸ ਵਿੱਚ ਭਾਈ ਜਗਦੇਵ ਸਿੰਘ ਜਲੰਧਰ ਵਾਲੀਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਨਿਹਾਲ ਕੀਤਾ। ਸੰਗਤਾਂ ਨੇ ਬੜੇ ਪ੍ਰੇਮ ਨਾਲ ਗੁਰਬਾਣੀ ਦਾ ਆਨੰਦ ਮਾਣਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਦਰਸ਼ਨ ਸਿੰਘ ਅਤੇ ਵਰਿੰਦਰ ਮੋਹਨ ਸਿੰਘ ਜੀ ਨੇ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕੀਤਾ ਅਤੇ ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਹੋਈਆਂ ਸਮੂਹ ਸੰਗਤਾਂ ਅਤੇ ਰਾਗੀ ਜਥੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸਮੇਂ-ਸਮੇਂ ‘ਤੇ ਅਜਿਹੇ ਧਾਰਮਿਕ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਹੁੰਦੇ ਰਹਿੰਦੇ ਹਨ, ਜਿਸ ਨਾਲ ਇਲਾਕੇ ਵਿੱਚ ਧਾਰਮਿਕ ਉਤਸ਼ਾਹ ਬਣਿਆ ਰਹਿੰਦਾ ਹੈ।

ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਸੰਗਤਾਂ ਵਿੱਚ ਹਾਜ਼ਰ ਹੋਏ। ਚੇਅਰਮੈਨਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਜਸਮੋਹਨ ਸਿੰਘ, ਗੁਰਦੀਪ ਸਿੰਘ ਕਾਲੜਾ, ਤਜਿੰਦਰ ਸਿੰਘ, ਸਰਬਜੀਤ ਸਿੰਘ ਚੱਗਰ , ਯਸ਼ਪਾਲ ਸਿੰਘ ਮਲਕੀਤ ਸਿੰਘ, ਬਲਵੀਰ ਸਿੰਘ ਅਤੇ ਰਘਵੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾਸਮੇਤ ਵੱਡੀ ਗਿਣਤੀ ਵਿੱਚ ਪੱਤਵੰਤੇ ਸੱਜਣ ਅਤੇ ਸੰਗਤਾਂ ਹਾਜ਼ਰ ਸਨ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ-1 ਦੁਗਰੀ ਵਿਖੇ ਦੋ ਰੋਜ਼ਾ ਕਥਾ ਤੇ ਕੀਰਤਨ ਸਮਾਗਮ ਅੱਜ ਅਤੇ ਕੱਲ =ਕੁਲਵਿੰਦਰ ਸਿੰਘ ਬੈਨੀਪਾਲ

 

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਫੇਸ-1 ਦੁਗਰੀ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਮਾਗਮ ਅੱਜ ਅਤੇ ਕੱਲ੍ਹ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸ਼ਨੀਵਾਰ ਮਿਤੀ 15 ਅਗਸਤ ਵਾਲੇ ਦਿਨ ਪ੍ਰਸਿੱਧ ਕਥਾਵਾਚਕ ਗਿਆਨੀ ਹਰਜੀਤ ਸਿੰਘ ਜੀ ‘ਹਰਮਨ’ ਸੰਗਤਾਂ ਨਾਲ ਸ਼ਾਮ 7:15 ਤੋਂ 8:30 ਵੱਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੀ ਲੜੀਵਾਰ ਵਿਆਖਿਆ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ। ਅਤੇ ਐਤਵਾਰ 16 ਅਗਸਤ ਦਿਨ ਐਤਵਾਰ ਨੂੰ ਪੰਥ ਦੇ ਪ੍ਰਸਿੱਧ ਰਾਗੀ ਭਾਈ ਮਨਜੀਤ ਸਿੰਘ ਜੀ (ਪਠਾਨਕੋਟ ਵਾਲੇ) ਆਪਣੇ ਰਸਭਿੰਨੇ ਅਤੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜ ਕੇ ਨਿਹਾਲ ਕਰਨਗੇ। ਅਤੇ ਗੁਰਦੁਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਲਾਕੇ ਦੀਆਂ ਸਮੂਹ ਮਾਈ-ਭਾਈ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਗੁਰਬਾਣੀ ਕਥਾ-ਕੀਰਤਨ ਦਾ ਆਨੰਦ ਮਾਣੋ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਏ ਜਾਣਗੇ। ਮੀਟਿੰਗ ਵਿੱਚ ਸ਼ਾਮਲ ਹੋਏ ਗੁਰਦੁਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਮਲਕੀਤ ਸਿੰਘ ਗੁਰਦੀਪ ਸਿੰਘ ਕਾਲੜਾ ਯਸ਼ਪਾਲ ਸਿੰਘ ਰਘਬੀਰ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ ਡਾਕਟਰ ਪ੍ਰੇਮ ਸਿੰਘ ਚਾਵਲਾ ਅਤੇ ਹੋਰ