ਆਜ਼ਾਦੀ ਦਿਹਾੜੇ ‘ਤੇ PM ਮੋਦੀ ਨੇ ਰਾਜਘਾਟ ਪਹੁੰਚ ਮਹਾਤਮਾ ਗਾਂਧੀ ਨੂੰ ਕੀਤਾ ਨਮਨ

ਨਿਊਜ਼ ਪੰਜਾਬ

15 ਅਗਸਤ,2026

ਆਜ਼ਾਦੀ ਦਿਹਾੜੇ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਸਵੇਰੇ ਰਾਜਘਾਟ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਪਹੁੰਚ ਕੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ। 80ਵੇਂ ਆਜ਼ਾਦੀ ਦਿਹਾੜੇ ਦੇ ਸਮਾਰੋਹਾਂ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਯਾਦ ਕੀਤਾ ਅਤੇ ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਵੀ ਨਮਨ ਕੀਤਾ।

ਇਸ ਮੌਕੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ 1.4 ਅਰਬ ਭਾਰਤੀਆਂ ਦੀ ਸਾਂਝੀ ਤਾਕਤ ਨਾਲ ਦੇਸ਼ ਵਿਕਾਸ ਦੀਆਂ ਨਵੀਆਂ ਉਚਾਈਆਂ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀ ਹਿੰਮਤ, ਕੁਰਬਾਨੀ ਅਤੇ ਦੇਸ਼ ਪ੍ਰਤੀ ਅਟੁੱਟ ਵਚਨਬੱਧਤਾ ਅੱਜ ਵੀ ਹਰ ਭਾਰਤੀ ਨੂੰ ਪ੍ਰੇਰਿਤ ਕਰਦੀ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਤੋਂ 80ਵੇਂ ਆਜ਼ਾਦੀ ਦਿਹਾੜੇ ਦੇ ਰਾਸ਼ਟਰੀ ਸਮਾਰੋਹ ਦੀ ਅਗਵਾਈ ਕਰਦਿਆਂ ਤਿਰੰਗਾ ਲਹਿਰਾਉਣਗੇ ਅਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ।