ਚੰਡੀਗੜ੍ਹ ਦੇ ਸਕੂਲਾਂ ਵਿੱਚ 17 ਅਗਸਤ ਨੂੰ ਛੁੱਟੀ, ਪ੍ਰਸ਼ਾਸਨ ਨੇ ਕੀਤਾ ਐਲਾਨ

ਨਿਊਜ਼ ਪੰਜਾਬ

15 ਅਗਸਤ,2026

ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਵਿਚਕਾਰ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਚੰਡੀਗੜ੍ਹ ਦੇ ਸਾਰੇ ਸਕੂਲ 17 ਅਗਸਤ ਨੂੰ ਬੰਦ ਰਹਿਣਗੇ। ਇਸ ਤੋਂ ਇਲਾਵਾ ਮੋਹਾਲੀ ਜ਼ਿਲ੍ਹੇ ਦੇ ਸਾਰੇ ਸਕੂਲ ਵੀ ਸੋਮਵਾਰ ਨੂੰ ਬੰਦ ਰਹਿਣਗੇ।