ਨਿਊਜ਼ ਪੰਜਾਬ
16 ਅਗਸਤ,2026
ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿੱਚ ਤ੍ਰਿਣਮੂਲ ਕਾਂਗਰਸ (TMC) ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਆਸ਼ੀਸ਼ ਬੈਨਰਜੀ ਦੀ ਲਾਸ਼ ਐਤਵਾਰ ਸਵੇਰੇ ਉਨ੍ਹਾਂ ਦੇ ਘਰ ਨੇੜੇ ਪਾਰਟੀ ਦਫ਼ਤਰ ਵਿੱਚ ਲਟਕਦੀ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੂੰ ਮੌਕੇ ਤੋਂ ਇੱਕ ਪੰਨੇ ਦਾ ਕਥਿਤ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਕਿਸੇ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਨਾ ਦੱਸੇ ਜਾਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ, ਪੁਲਿਸ ਵੱਲੋਂ ਨੋਟ ਦੀ ਪ੍ਰਮਾਣਿਕਤਾ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਆਸ਼ੀਸ਼ ਬੈਨਰਜੀ ਰਾਮਪੁਰਹਾਟ ਤੋਂ ਪੰਜ ਵਾਰ ਵਿਧਾਇਕ ਰਹੇ ਅਤੇ 2021 ਤੋਂ 2026 ਤੱਕ ਪੱਛਮੀ ਬੰਗਾਲ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹੇ।
