ਨਿਊਜ਼ ਪੰਜਾਬ
16 ਅਗਸਤ 2026
ਵਾਰਾਣਸੀ ਹਵਾਈ ਅੱਡੇ ‘ਤੇ ਐਤਵਾਰ ਸਵੇਰੇ ਹਥਿਆਰਾਂ ਦੀ ਜਾਂਚ ਦੌਰਾਨ ਅਚਾਨਕ ਗੋਲੀ ਚੱਲਣ ਨਾਲ ਹੜਕੰਪ ਮਚ ਗਿਆ। ਇਸ ਘਟਨਾ ਵਿੱਚ ਦੋ AAICLAS ਸਕ੍ਰੀਨਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਹਵਾਈ ਅੱਡਾ ਅਥਾਰਟੀ ਮੁਤਾਬਕ ਘਟਨਾ ਸਵੇਰੇ ਕਰੀਬ 9:30 ਵਜੇ ਵਾਪਰੀ। ਜਾਣਕਾਰੀ ਅਨੁਸਾਰ, ਮੁੰਬਈ ਜਾਣ ਵਾਲੀ ਫਲਾਈਟ IX-1810 ਵਿੱਚ ਸਫ਼ਰ ਕਰਨ ਲਈ ਇੱਕ ਯਾਤਰੀ ਆਪਣੀ ਪਤਨੀ ਨਾਲ ਹਵਾਈ ਅੱਡੇ ‘ਤੇ ਪਹੁੰਚਿਆ ਸੀ। ਯਾਤਰੀ ਨੇ ਪਹਿਲਾਂ ਹੀ ਸੁਰੱਖਿਆ ਕਰਮਚਾਰੀਆਂ ਨੂੰ ਆਪਣੇ ਨਾਲ ਹਥਿਆਰ ਹੋਣ ਬਾਰੇ ਦੱਸਿਆ ਸੀ। ਇਸ ਤੋਂ ਬਾਅਦ ਹਥਿਆਰ ਦੀ ਜਾਂਚ ਦੌਰਾਨ ਗੋਲੀ ਚੱਲ ਗਈ, ਜਿਸ ਨਾਲ ਦੋ ਸਕ੍ਰੀਨਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਹਵਾਈ ਅੱਡੇ ‘ਤੇ ਕੁਝ ਸਮੇਂ ਲਈ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ।
