ਨਿਊਜ਼ ਪੰਜਾਬ
16 ਅਗਸਤ,2026
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 690 ਗ੍ਰਾਮ ਵਜ਼ਨ ਵਾਲਾ IED ਬਰਾਮਦ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਡੱਬਾ ਵੀ ਕਬਜ਼ੇ ਵਿੱਚ ਲਿਆ। ਪੁਲਿਸ ਮੁਤਾਬਕ ਇਸ ਵਿਸਫੋਟਕ ਸਮੱਗਰੀ ਦੀ ਵਰਤੋਂ ਕਰਕੇ ਵੱਡਾ ਹਮਲਾ ਕਰਨ ਦੀ ਯੋਜਨਾ ਬਣਾਈ ਗਈ ਸੀ। ਸਮੇਂ ਸਿਰ ਸਾਜ਼ਿਸ਼ ਦਾ ਪਤਾ ਲੱਗਣ ਕਾਰਨ ਸੰਭਾਵੀ ਵੱਡਾ ਹਾਦਸਾ ਟਲ ਗਿਆ।
ਬਰਾਮਦਗੀ ਤੋਂ ਬਾਅਦ ਇਲਾਕੇ ਨੂੰ ਸੁਰੱਖਿਅਤ ਕਰਕੇ ਬੰਬ ਨਿਰੋਧਕ ਦਸਤੇ ਨੂੰ ਮੌਕੇ ’ਤੇ ਬੁਲਾਇਆ ਗਿਆ। ਦਸਤੇ ਨੇ ਸੁਰੱਖਿਆ ਪ੍ਰੋਟੋਕੋਲ ਅਨੁਸਾਰ ਵਿਸਫੋਟਕ ਸਮੱਗਰੀ ਨੂੰ ਸੁਰੱਖਿਅਤ ਢੰਗ ਨਾਲ ਨਕਾਰਾ ਕੀਤਾ। ਪੁਲਿਸ ਵੱਲੋਂ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ FIR ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਸਾਜ਼ਿਸ਼ ਪਿੱਛੇ ਕੌਣ ਸੀ ਅਤੇ ਇਸ ਨੈੱਟਵਰਕ ਨੂੰ ਕਿਸ ਪੱਧਰ ’ਤੇ ਸਹਾਇਤਾ ਮਿਲ ਰਹੀ ਸੀ।
