ਨਿਊਜ਼ ਪੰਜਾਬ
17 ਅਗਸਤ,2026
ਅੰਮ੍ਰਿਤਸਰ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਮਸ਼ਹੂਰ ਰਿਟ੍ਰੀਟ ਸੈਰੇਮਨੀ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ ਇਹ ਦੇਸ਼ ਭਗਤੀ ਨਾਲ ਭਰਪੂਰ ਸਮਾਰੋਹ ਸ਼ਾਮ 6 ਵਜੇ ਸ਼ੁਰੂ ਹੋਵੇਗਾ ਅਤੇ 6:30 ਵਜੇ ਝੰਡੇ ਦੀ ਰਸਮ ਨਾਲ ਸਮਾਪਤ ਹੋਵੇਗਾ। ਪਹਿਲਾਂ ਸੈਰੇਮਨੀ ਦਾ ਸਮਾਂ ਸ਼ਾਮ 6:30 ਤੋਂ 7 ਵਜੇ ਤੱਕ ਸੀ। ਮੌਸਮ ਵਿੱਚ ਤਬਦੀਲੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਰੋਜ਼ਾਨਾ ਵੱਡੀ ਗਿਣਤੀ ਵਿੱਚ ਸੈਲਾਨੀ ਅਤੇ ਸਥਾਨਕ ਲੋਕ ਇਸ ਸ਼ਾਨਦਾਰ ਸਮਾਰੋਹ ਨੂੰ ਦੇਖਣ ਲਈ ਪਹੁੰਚਦੇ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਸਮੇਂ ਮੁਤਾਬਕ ਸਮੇਂ ਤੋਂ ਪਹਿਲਾਂ ਸਰਹੱਦ ’ਤੇ ਪਹੁੰਚਣ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।
