ਭਾਜਪਾ ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਨਿਊਜ਼ ਪੰਜਾਬ

18 ਅਗਸਤ,2026

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣੀ ਨਵੀਂ ਕੌਮੀ ਟੀਮ ਦਾ ਐਲਾਨ ਕਰਦਿਆਂ ਵੱਡਾ ਸਿਆਸੀ ਦਾਅ ਖੇਡਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਜਾਰੀ ਕੀਤੀ ਗਈ ਨਵੀਂ ਟੀਮ ਵਿੱਚ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਤਰੁਣ ਚੁੱਘ ਨੂੰ ਰਾਸ਼ਟਰੀ ਦਫ਼ਤਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

 

ਨਵੀਂ ਟੀਮ ਵਿੱਚ ਸਮ੍ਰਿਤੀ ਈਰਾਨੀ ਨੂੰ ਜਨਰਲ ਸਕੱਤਰ, ਜਦਕਿ ਵਸੁੰਧਰਾ ਰਾਜੇ ਅਤੇ ਰਾਮ ਮਾਧਵ ਨੂੰ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਬੀ.ਐੱਲ. ਸੰਤੋਸ਼ ਨੂੰ ਸੰਗਠਨ ਜਨਰਲ ਸਕੱਤਰ ਬਣਾਇਆ ਗਿਆ ਹੈ। ਭਾਜਪਾ ਦੀ ਨਵੀਂ ਕੌਮੀ ਟੀਮ ਵਿੱਚ ਕੁੱਲ 13 ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤੇ ਗਏ ਹਨ।