ਨਿਊਜ਼ ਪੰਜਾਬ
17 ਅਗਸਤ,2026
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮਨਿਸਟਰੀਅਲ ਮੁਲਾਜ਼ਮਾਂ ਨੇ ਮੁੜ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਯੂਨੀਅਨ ਦੇ ਫੈਸਲੇ ਮੁਤਾਬਕ 17 ਅਤੇ 18 ਅਗਸਤ ਨੂੰ ਦਫ਼ਤਰਾਂ ਵਿੱਚ ਕੰਮਕਾਜ ਠੱਪ ਰੱਖਿਆ ਜਾਵੇਗਾ। ਮੁਲਾਜ਼ਮਾਂ ਨੇ ਸਰਕਾਰ ਤੋਂ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਮਹਿੰਗਾਈ ਭੱਤਾ (DA) ਅਤੇ ਇਸ ਦੇ ਬਕਾਏ ਜਾਰੀ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਹੜਤਾਲ ਨੂੰ ਅੱਗੇ ਵੀ ਜਾਰੀ ਰੱਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ 27 ਅਗਸਤ ਨੂੰ ‘ਮਹਾਂ ਬੰਦ’ ਕਰਨ ਦਾ ਐਲਾਨ ਕੀਤਾ ਗਿਆ ਹੈ।
