ਦਿੱਲੀ ਜਲ ਬੋਰਡ ਟੈਂਡਰ ਮਾਮਲੇ ’ਚ ਵੱਡੀ ਕਾਰਵਾਈ, ACB ਨੇ ਸਤੇਂਦਰ ਜੈਨ ਸਮੇਤ 6 ਨੂੰ ਕੀਤਾ ਗ੍ਰਿਫ਼ਤਾਰ

ਨਿਊਜ਼ ਪੰਜਾਬ

18 ਅਗਸਤ,2026

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਐਂਟੀ ਕਰੱਪਸ਼ਨ ਬ੍ਰਾਂਚ (ACB) ਨੇ ਦਿੱਲੀ ਜਲ ਬੋਰਡ ਦੇ STP ਟੈਂਡਰ ਵਿੱਚ ਕਥਿਤ ਘਪਲੇ ਦੇ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਸਤੇਂਦਰ ਜੈਨ ਤੋਂ ਇਲਾਵਾ ਦਿੱਲੀ ਜਲ ਬੋਰਡ ਦੇ ਸਾਬਕਾ CEO ਉਦਿਤ ਪ੍ਰਕਾਸ਼ ਰਾਏ ਸਮੇਤ ਕੁੱਲ 6 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ’ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਲਗਾਏ ਹਨ। AAP ਆਗੂ ਅਨੁਰਾਗ ਢਾਂਡਾ ਨੇ ਸਵਾਲ ਚੁੱਕਦਿਆਂ ਕਿਹਾ ਕਿ ਜਿਸ ਸਮੇਂ ਟੈਂਡਰ ਨਾਲ ਜੁੜੀ ਕਾਰਵਾਈ ਹੋਈ, ਉਸ ਵੇਲੇ ਸਤੇਂਦਰ ਜੈਨ ਜੇਲ੍ਹ ਵਿੱਚ ਸਨ, ਇਸ ਲਈ ਉਨ੍ਹਾਂ ਨੂੰ ਇਸ ਮਾਮਲੇ ਲਈ ਜ਼ਿੰਮੇਵਾਰ ਕਿਵੇਂ ਠਹਿਰਾਇਆ ਜਾ ਸਕਦਾ ਹੈ। ਉਨ੍ਹਾਂ ਇਸ ਕਾਰਵਾਈ ਨੂੰ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨਾਲ ਵੀ ਜੋੜਿਆ ਹੈ।