ਨਿਊਜ਼ ਪੰਜਾਬ
ਅੰਦਰਲਾ ਹਨੇਰਾ ਕਿਵੇਂ ਦੂਰ ਹੋਵੇ….?- ਕਥਾ ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ
ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ {ਪੰਨਾ 598}
ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।
(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।
(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।
(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।
ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।
सोरठि महला १ ॥
जिसु जल निधि कारणि तुम जगि आए सो अम्रितु गुर पाही जीउ ॥ छोडहु वेसु भेख चतुराई दुबिधा इहु फलु नाही जीउ ॥१॥ मन रे थिरु रहु मतु कत जाही जीउ ॥ बाहरि ढूढत बहुतु दुखु पावहि घरि अम्रितु घट माही जीउ ॥ रहाउ ॥ अवगुण छोडि गुणा कउ धावहु करि अवगुण पछुताही जीउ ॥ सर अपसर की सार न जाणहि फिरि फिरि कीच बुडाही जीउ ॥२॥ अंतरि मैलु लोभ बहु झूठे बाहरि नावहु काही जीउ ॥ निरमल नामु जपहु सद गुरमुखि अंतर की गति ताही जीउ ॥३॥ परहरि लोभु निंदा कूड़ु तिआगहु सचु गुर बचनी फलु पाही जीउ ॥ जिउ भावै तिउ राखहु हरि जीउ जन नानक सबदि सलाही जीउ ॥४॥९॥ {पन्ना 598}
अर्थ: हे मेरे मन! (अंदर ही प्रभू चरणों में) टिका रह, (देखना, नाम-अमृत की तलाश में) कहीं बाहर ना भटकते फिरना। अगर तू बाहर ढूँढने निकल पड़ा, तो बहुत दुख पाएगा। अटल आत्मिक जीवन देने वाला रस तेरे घर में ही है, हृदय में ही है। रहाउ।
(हे भाई!) जिस अमृत के खजाने की खातिर तुम जगत में आए हो वह अमृत गुरू की ओर से मिलता है; पर धार्मिक भेष का पहरावा छोड़, मन की चालाकी भी छोड़ दे (बाहर की सूरति धर्मियों वाली और अंदर से दुनिया को ठगने वाली चालाकी) इस दुविधा भरी चाल में उलझे रह के ये अमृत फल की प्राप्ति नहीं हो सकती।1।
(हे भाई!) अवगुण छोड़ के गुण हासिल करने का यतन करो। अगर अवगुण ही करते रहोगे तो पछताना पड़ेगा। (हे मन!) तू बार-बार मोह के कीचड़ में डूब रहा है, तू अच्छे-बुरे की परख करनी नहीं जानता।2।
(हे भाई!) अगर अंदर (मन में) लोभ की मैल है (और लोभ के अधीन हो के) कई ठॅगी के काम करते हो, तो बाहर (तीर्थ आदि पर) स्नान करने के क्या लाभ? अंदर की ऊँची अवस्था तभी बनेगी जब गुरू के बताए हुए रास्ते पर चल के सदा प्रभू का पवित्र नाम जपोगे।3।
(हे मन!) लोभ त्याग, निंदा और झूठ त्याग। गुरू के बचनों में चलने से ही सदा स्थिर रहने वाला अमृत-फल मिलेगा।
हे दास नानक! (प्रभू दर पर अरदास कर और कह–) हे हरी! जैसे तेरी रजा हो वैसे ही मुझे रख (पर ये मेहर कर कि गुरू के) शबद में जुड़ के मैं तेरी सिफत सालाह करता रहूँ।4।9।
🙏🙏🙏🙏🙏
