ਨਿਊਜ਼ ਪੰਜਾਬ
19 ਅਗਸਤ,2026
ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ ਵਿੱਚ ਨਿਯੁਕਤੀਆਂ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਭਰਤੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੇ ਸ਼ੱਕ ਦੇ ਚੱਲਦਿਆਂ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਵਿੰਗ ਦੇ ਲਗਭਗ 200 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਮੁਅੱਤਲ ਕੀਤੇ ਕਰਮਚਾਰੀਆਂ ਨੂੰ 20 ਅਗਸਤ ਨੂੰ ਸਮੀਖਿਆ ਕਮੇਟੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨਿਯੁਕਤੀਆਂ ਪਿਛਲੇ ਸਾਲ ਅਪ੍ਰੈਲ ਤੋਂ ਇਸ ਸਾਲ ਜੁਲਾਈ ਤੱਕ ਹੋਈਆਂ ਸਨ। 11 ਅਗਸਤ ਨੂੰ ਹੋਈ ਬੋਰਡ ਆਫ਼ ਮੈਨੇਜਮੈਂਟ ਦੀ ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਨਿਯਮਾਂ ਦੀ ਕਥਿਤ ਉਲੰਘਣਾ ਸਬੰਧੀ ਮਾਮਲਾ ਵਿਚਾਰਿਆ ਗਿਆ ਅਤੇ ਨਿਯੁਕਤੀਆਂ ਨੂੰ ਮਨਜ਼ੂਰੀ ਨਾ ਦੇਣ ਦਾ ਫੈਸਲਾ ਕੀਤਾ ਗਿਆ। ਹੁਣ ਕਰਮਚਾਰੀਆਂ ਨੂੰ ਆਪਣੀ ਯੋਗਤਾ ਅਤੇ ਨਿਯੁਕਤੀ ਸਹੀ ਹੋਣ ਸਬੰਧੀ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ। ਯੂਨੀਵਰਸਿਟੀ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਮੁਲਾਜ਼ਮਾਂ ਜਾਂ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਹੋਣ ਦੀ ਸੰਭਾਵਨਾ ਹੈ।
