ਨਿਊਜ਼ ਪੰਜਾਬ
19 ਅਗਸਤ,2026
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਪਿੰਡ ਨਾਨਕ ਪੁਰ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਚੇਅਰਮੈਨ ਸੱਜਣ ਸਿੰਘ ਚੀਮਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਅਤੇ ਬਣਦੀ ਜ਼ਿੰਮੇਵਾਰੀ ਦੇਣ ਦੀ ਗੱਲ ਕਹੀ। ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਕੰਮਕਾਜ, ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਅਤੇ ਹਲਕੇ ਵਿੱਚ ਸੱਜਣ ਸਿੰਘ ਚੀਮਾ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜੇ ਹਨ।
