ਨਿਊਜ਼ ਪੰਜਾਬ
19 ਅਗਸਤ 2026
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਮੁਤਾਬਕ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿਦਿਅਕ ਅਦਾਰੇ ਬੰਦ ਰਹਿਣਗੇ। ਹਾਲਾਂਕਿ, ਜਿਨ੍ਹਾਂ ਸਕੂਲਾਂ ਜਾਂ ਕਾਲਜਾਂ ਵਿੱਚ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਜਾਂ ਪ੍ਰੈਕਟੀਕਲ ਹੋਣੇ ਹਨ, ਉਨ੍ਹਾਂ ’ਤੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਲੋਕ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ।
