ਰਿਪੋਰਟ : ਗੁਰਨਾਮ ਕੌਰ
ਕੈਲਗਰੀ – ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਦੇ ਚਲ ਰਹੇ ਪਾਠਾਂ ਅਤੇ ਕੀਰਤਨ ਦੀ ਲੜੀ ਤਹਿਤ ਅੱਜ ਦਾ ਪਾਠ ਮਨਜੀਤ ਕੌਰ ਭੈਣ ਜੀ ਦੇ ਘਰ ਬਹੁਤ ਹੀ ਸ਼ਰਧਾ ਅਤੇ ਪ੍ਰੇਮ ਨਾਲ ਕੀਤਾ ਗਿਆ।
ਗੁਰਜੀਤ ਕੌਰ ਬਵੇਜਾ, ਗੁਰਮੀਤ ਕੌਰ ਬਾਠ,ਗੁਰਬਖ਼ਸ਼ ਕੌਰ ਅਤੇ ਜਸਵੰਤ ਕੌਰ ਭਿੰਡਰ ਜੀ ਨੇ ਬਹੁਤ ਹੀ ਰਸਭਿੰਨਾ ਕੀਰਤਨ ਕੀਤਾ। ਨਰਿੰਦਰ ਕੌਰ ਅਤੇ ਚਰਨਜੀਤ ਕੌਰ ਮਲੋਹਤਰਾ ਜੀ ਨੇ ਚੌਪਈ ਸਾਹਿਬ ਦਾ ਪਾਠ ਕੀਤਾ ਅਤੇ ਅਨੰਦ ਸਾਹਿਬ ਦੀਆਂ ਛੇ ਪਾਉੜੀਆਂ ਦੇ ਪਾਠ ਦੀ ਸੇਵਾ ਪਰਮਜੀਤ ਕੌਰ ਅਤੇ ਕਮਲਜੀਤ ਕੌਰ ਜੀ ਨੇ ਨਿਭਾਈ।
ਗੁਰਬਖਸ਼ ਕੌਰ ਭੈਣ ਜੀ ਨੇ ਪਰਿਵਾਰ ਦੀ ਨੇਕ ਕਮਾਈ ਵਿੱਚ ਬਰਕਤਾਂ ਪਾਉਣ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪਰਿਵਾਰ ਨੇ ਚਾਹ ਅਤੇ ਸਨੈਕਸ ਨਾਲ ਸੰਗਤਾਂ ਦਾ ਸਵਾਗਤ ਕੀਤਾ। ਅਤੇ ਅਖੀਰ ਵਿੱਚ ਲੰਗਰ ਛਕਾਇਆ।
ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਦੇ ਬਾਨੀ ਸ੍ਰੀ ਮਤੀ ਗੁਰਜੀਤ ਕੌਰ ਬਵੇਜਾ ਨੇ ਸਾਰੇ ਪਰਿਵਾਰ ਦਾ ਧੰਨਵਾਦ ਕੀਤਾ। ਪਰਿਵਾਰ ਨੇ ਵੀ ਤਹਿ ਦਿਲੋਂ ਸੰਗਤਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜਿਆ ਹੈ। ਬਿਨੁ ਭਾਗਾ ਸਤਿਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ।। ਸੋ ਸੰਗਤ ਹੀ ਮਹਾਨ ਹੈ।





