ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁਗਰੀ ਵਿਖੇ ਗੁਰਮਤਿ ਸਮਾਗਮ ਆਰੰਭ- ਉੱਘੇ ਵਿਦਵਾਨ ਪੁੱਜੇ- ਕੁਲਵਿੰਦਰ ਸਿੰਘ ਬੈਨੀਪਾਲ

ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ =ਕੁਲਵਿੰਦਰ ਸਿੰਘ ਬੈਨੀਪਾਲ

———————————————-

ਭਾਈ ਮਲਕੀਤ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ

ਲੁਧਿਆਣਾ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁਗਰੀ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਅਵਸਰ ‘ਤੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਲਕੀਤ ਸਿੰਘ ਜੀ (ਜਲੰਧਰ ਵਾਲੀਆਂ ) ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਬਾਣੀ ਦੇ ਮਨੋਹਰ ਕੀਰਤਨ ਤੋਂ ਬਾਅਦ ਭਾਈ ਮਲਕੀਤ ਸਿੰਘ ਜੀ ਨੇ ਸੰਗਤਾਂ ਨਾਲ ਭਾਦੋਂ ਦੇ ਮਹੀਨੇ ਦੀ ਮਹੱਤਤਾ ਅਤੇ ਇਸ ਦੇ ਰੂਹਾਨੀ ਉਪਦੇਸ਼ਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਗੁਰਮਤਿ ਅਨੁਸਾਰ ਇਹ ਮਹੀਨਾ ਪ੍ਰਭੂ ਭਗਤੀ, ਨਾਮ ਸਿਮਰਨ ਅਤੇ ਮਨ ਦੇ ਹਉਮੈ-ਹੰਕਾਰ ਨੂੰ ਤਿਆਗ ਕੇ ਪ੍ਰਮਾਤਮਾ ਦੇ ਲੜ ਲੱਗਣ ਦਾ ਸੁਨੇਹਾ ਦਿੰਦਾ ਹੈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸਮੂਹ ਸੰਗਤਾਂ ਅਤੇ ਰਾਗੀ ਜਥੇ ਦਾ ਧੰਨਵਾਦ ਕੀਤਾ।

ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੀਆਂ ਦੇ ਕੀਰਤਨੀ ਜੱਥੇ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕਰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਚਰਨਜੀਤ ਸਿੰਘ ਪਾਇਲ

ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਸਾਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਅਜਿਹੇ ਧਾਰਮਿਕ ਸਮਾਗਮ ਸਾਡੇ ਮਨ ਨੂੰ ਸ਼ਾਂਤੀ ਬਖਸ਼ਦੇ ਹਨ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਮਹਾਨ ਸਿੱਖ ਇਤਿਹਾਸ, ਵਿਰਸੇ ਅਤੇ ਗੁਰਮਤਿ ਰਹਿਣੀ-ਬਹਿਣੀ ਨਾਲ ਜੋੜਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਭਾਈ ਮਲਕੀਤ ਸਿੰਘ ਜੀ ਦੇ ਜਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖੇ ਗੁਰਬਾਣੀ ਦਾ ਪਾਠ ਕਰਦੇ ਹੋਏ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਦਵਿੰਦਰ ਕੌਰ ਅੰਮ੍ਰਿਤਪਾਲ ਕੌਰ ਕੁਲਜੀਤ ਕੌਰ ਰਵਿੰਦਰ ਰਹੇਜਾ ਰਜਨਿੰਦਰ ਕੌਰ ਅਤੇ ਹੋਰ

ਇਸ ਉਪਰੰਤ ਸੰਗਤਾਂ ਵਿੱਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਗੁਰਦੀਪ ਸਿੰਘ ਕਾਲੜਾ ਮਲਕੀਤ ਸਿੰਘ ਬਲਬੀਰ ਸਿੰਘ ਵਰਿੰਦਰ ਮੋਹਨ ਸਿੰਘ ਚਰਨਜੀਤ ਸਿੰਘ ਪਾਇਲ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸੱਚਦੇਵਾ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ ਤਜਿੰਦਰ ਸਿੰਘ ਤਰਲੋਕ ਸਿੰਘ ਜਗਜੀਵਨ ਸਿੰਘ ਸੋਹਣਪਾਲ ਰਾਜਿੰਦਰ ਸਿੰਘ ਭਾਟੀਆ ਅਤੇ ਹੋਰ