ਸਿੱਖ ਦੇ ਜੀਵਨ’ਚ ਹੁਕਮਨਾਮਾ ਸਾਹਿਬ ਦੀ ਮਹੱਤਤਾ …..ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 20 ਅਗਸਤ 2026

ਨਿਊਜ਼ ਪੰਜਾਬ 

ਸਿੱਖ ਦੇ ਜੀਵਨ’ਚ ਹੁਕਮਨਾਮਾ ਸਾਹਿਬ ਦੀ ਮਹੱਤਤਾ …..ਵਿਚਾਰ ਭਾਈ ਪਿੰਦਰਪਾਲ ਸਿੰਘ ਜੀ 

☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*,੪ ਭਾਦੋ ੫੫੮,੨੦ ਅਗਸਤ ੨੦੨੬ ੴ* ☬ ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ {ਪੰਨਾ 737}

ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।
ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।
(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।
(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।
ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।

सूही महला ५ ॥
धनु सोहागनि जो प्रभू पछानै ॥ मानै हुकमु तजै अभिमानै ॥ प्रिअ सिउ राती रलीआ मानै ॥१॥ सुनि सखीए प्रभ मिलण नीसानी ॥ मनु तनु अरपि तजि लाज लोकानी ॥१॥ रहाउ ॥ सखी सहेली कउ समझावै ॥ सोई कमावै जो प्रभ भावै ॥ सा सोहागणि अंकि समावै ॥२॥ गरबि गहेली महलु न पावै ॥ फिरि पछुतावै जब रैणि बिहावै ॥ करमहीणि मनमुखि दुखु पावै ॥३॥ बिनउ करी जे जाणा दूरि ॥ प्रभु अबिनासी रहिआ भरपूरि ॥ जनु नानकु गावै देखि हदूरि ॥४॥३॥ {पन्ना 737}

अर्थ: हे सखिए! परमात्मा को मिलने की निशानी (मुझसे) सुन ले। (वह निशानी वह तरीका ये है कि) लोक-लाज की खातिर काम करने छोड़ के अपना मन अपना शरीर परमात्मा के हवाले कर दे।1। रहाउ।
हे सखिए! वह जीव-स्त्री सराहनीय है, सोहाग भाग वाली है, जो प्रभू-पति के साथ सांझ बनाती है, जो अहंकार छोड़ के प्रभू-पति का हुकम मानती रहती है। वह जीव-स्त्री प्रभू पति (के प्यार-रंग) में रंगी हुई उसके मिलाप का आत्मिक आनन्द लेती रहती है।1।
(एक सत्संगी) सहेली (दूसरी सत्संगी) सहेली को (प्रभू-पति के मिलाप के तरीके के बारे में) समझाती है (और कहती है कि) जो जीव-स्त्री वही कुछ करती है जो प्रभू-पति को पसंद आ जाता है, वह सोहाग-भाग वाली जीव-स्त्री उस प्रभू के चरणों में लीन रहती है।2।
(पर) जो जीव-स्त्री अहंकार में फसी रहती है, वह प्रभू-पति के चरणों में जगह प्राप्त नहीं कर सकती। जब (जिंदगी की) रात बीत जाती है, तब वह पछताती है। अपने मन के पीछे चलने वाली वह दुर्भाग्यपूर्ण जीव-स्त्री सदा दुख पाती रहती है।3।
हे भाई! (लोक-लाज की खातिर मैं तब ही परमात्मा के दर पर) अरदास करूँ, अगर मैं उसको कहीं दूर बसता समझूँ। वह नाश-रहित परमात्मा तो हर जगह व्यापक है। दास नानक (तो उसको अपने) अंग-संग (बसता) देख के उसकी सिफत सालाह करता है।4।3।
🙏🙏🙏