ਨਿਊਜ਼ ਪੰਜਾਬ
21 ਅਗਸਤ,2026
ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ ਨੂੰ ਅੱਜ ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਈ-ਮੇਲ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦੌਰਾਨ ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ।
ਧਮਕੀ ਮਿਲਣ ਤੋਂ ਬਾਅਦ ਬੰਬ ਸਕੁਐਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ। ਈ-ਮੇਲ ਵਿੱਚ ‘21 ਅਗਸਤ ਪੰਜਾਬ ਬੰਦ’ ਅਤੇ ‘31 ਅਗਸਤ ਸਕੂਲ ਬੰਦ’ ਵਰਗੇ ਮੈਸੇਜ ਵੀ ਲਿਖੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਡੀਜੀਪੀ ਦੇ ਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਫਿਲਹਾਲ ਜਾਂਚ ਏਜੰਸੀਆਂ ਈ-ਮੇਲ ਭੇਜਣ ਵਾਲੇ ਦੀ ਪਛਾਣ ਅਤੇ ਇਸ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ।
