ਨਿਊਜ਼ ਪੰਜਾਬ
22 ਅਗਸਤ,2026
ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਸਥਿਤ ਨਾਨਕਸਰ ਗੁਰਦੁਆਰਾ ਗੁਰਸਿੱਖ ਮੰਦਿਰ ਵਿੱਚ ਸ਼ੁੱਕਰਵਾਰ ਸਵੇਰੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਅਣਪਛਾਤੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਹ ਘਟਨਾ ਵਿਆਹ ਸਮਾਗਮ ਤੋਂ ਪਹਿਲਾਂ ਹੋ ਰਹੀ ਸਵੇਰ ਦੀ ਪ੍ਰਾਰਥਨਾ ਦੌਰਾਨ ਵਾਪਰੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਹਮਲੇ ਵਿੱਚ ਜ਼ਖਮੀ ਹੋਏ ਦੋਵੇਂ ਵਿਅਕਤੀ ਬਾਲਗ ਹਨ ਅਤੇ ਉਨ੍ਹਾਂ ਦੀਆਂ ਸੱਟਾਂ ਜਾਨਲੇਵਾ ਨਹੀਂ ਦੱਸੀਆਂ ਜਾ ਰਹੀਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਘਟਨਾ ਨੂੰ ਨਫ਼ਰਤੀ ਅਪਰਾਧ ਵਜੋਂ ਜਾਂਚਿਆ ਜਾ ਰਿਹਾ ਹੈ ਜਾਂ ਨਹੀਂ।
