ਡਾ. ਗੁਰਪ੍ਰੀਤ ਕੌਰ ਨੇ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ, 24 ਘੰਟਿਆਂ ’ਚ ਮੁਆਫ਼ੀ ਮੰਗਣ ਦੀ ਮੰਗ

ਨਿਊਜ਼ ਪੰਜਾਬ

23 ਅਗਸਤ 2026

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਰਾਹੀਂ ਰਣਜੀਤ ਸਿੰਘ ਨੂੰ ਕਥਿਤ ਟਿੱਪਣੀਆਂ ਲਈ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਨਾਲ ਹੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਜਵਾਬ ਨਾ ਦਿੱਤਾ ਗਿਆ ਤਾਂ ਮਾਮਲਾ ਅਦਾਲਤ ਵਿੱਚ ਲਿਜਾਇਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਵੱਲੋਂ ਕੀਤੀਆਂ ਕੁਝ ਟਿੱਪਣੀਆਂ ਨੂੰ ਲੈ ਕੇ ਵਿਵਾਦ ਪੈਦਾ ਹੋਇਆ ਸੀ। ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਵੀ ਕੀਤੀ ਜਾ ਰਹੀ ਸੀ ਅਤੇ ਹੁਣ ਡਾ. ਗੁਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਜਾਰੀ ਕੀਤੇ ਜਾਣ ਨਾਲ ਮਾਮਲਾ ਹੋਰ ਗਰਮਾ ਗਿਆ ਹੈ।