ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦਾ ਐਲਾਨ, 11 ਸਤੰਬਰ ਨੂੰ ਹੋਵੇਗੀ ਵੋਟਿੰਗ; ਨਾਮਜ਼ਦਗੀ ਫੀਸ ਵੀ ਤੈਅ

ਨਿਊਜ਼ ਪੰਜਾਬ

23 ਅਗਸਤ,2026

ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ (DBA) ਦੀਆਂ ਚੋਣਾਂ ਨੂੰ ਲੈ ਕੇ ਅਹਿਮ ਅਪਡੇਟ ਸਾਹਮਣੇ ਆਇਆ ਹੈ। ਚੋਣ ਕਮੇਟੀ ਵੱਲੋਂ ਸਾਲ 2026 ਲਈ ਚੋਣ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ 11 ਸਤੰਬਰ 2026 ਨੂੰ ਜ਼ਿਲ੍ਹਾ ਕੋਰਟ ਕੰਪਲੈਕਸ, ਸੈਕਟਰ-43 ਵਿੱਚ ਵੋਟਿੰਗ ਕਰਵਾਈ ਜਾਵੇਗੀ। ਨਾਮਜ਼ਦਗੀ ਪੱਤਰ 25 ਅਤੇ 26 ਅਗਸਤ ਨੂੰ ਜਮ੍ਹਾਂ ਕਰਵਾਏ ਜਾਣਗੇ, ਜਦਕਿ ਨਾਮਜ਼ਦਗੀਆਂ ਦੀ ਜਾਂਚ 27 ਅਗਸਤ ਤੱਕ ਕੀਤੀ ਜਾਵੇਗੀ। ਉਮੀਦਵਾਰ 29 ਅਗਸਤ ਨੂੰ ਦੁਪਹਿਰ 2.15 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਵੋਟਿੰਗ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਅਤੇ ਫਿਰ ਦੁਪਹਿਰ 2 ਵਜੇ ਤੋਂ ਸ਼ਾਮ 4.30 ਵਜੇ ਤੱਕ ਹੋਵੇਗੀ।

ਚੋਣਾਂ ਵਿੱਚ ਪ੍ਰਧਾਨ, ਉਪ ਪ੍ਰਧਾਨ, ਮਹਿਲਾ ਵਕੀਲਾਂ ਲਈ ਰਾਖਵਾਂ ਉਪ ਪ੍ਰਧਾਨ, ਸਕੱਤਰ, ਸੰਯੁਕਤ ਸਕੱਤਰ, ਖਜ਼ਾਨਚੀ, ਮਹਿਲਾ ਵਕੀਲਾਂ ਲਈ ਰਾਖਵਾਂ ਲਾਇਬ੍ਰੇਰੀ ਸਕੱਤਰ ਅਤੇ ਸੀਨੀਅਰ-ਜੂਨੀਅਰ ਕਾਰਜਕਾਰੀ ਮੈਂਬਰਾਂ ਦੇ ਅਹੁਦਿਆਂ ਲਈ ਚੋਣ ਹੋਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਅਹੁਦਿਆਂ ਲਈ ਨਾਮਜ਼ਦਗੀ ਫੀਸ ਵੀ ਨਿਰਧਾਰਤ ਕੀਤੀ ਗਈ ਹੈ। ਚੋਣਾਂ ਲਈ ਚਮਨ ਲਾਲ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸੁਨੀਲ ਬਿਲਗਾ, ਮੰਦੀਪ ਕੁਮਾਰ, ਡਾ. ਸੁਸ਼ੀਲਾ ਭਾਰਦਵਾਜ ਅਤੇ ਅਮਰਜੀਤ ਸਿੰਘ ਗੁੱਜਰ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਜ਼ਿੰਮੇਵਾਰੀ ਨਿਭਾਉਣਗੇ।