ਗੁਰਪ੍ਰੀਤ ਸਿੰਘ ਤੂਤ ਦੀ ਯਾਦ ’ਚ ਬਣੇਗਾ ਆਧੁਨਿਕ ਖੇਡ ਸਟੇਡੀਅਮ, ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ

ਨਿਊਜ਼ ਪੰਜਾਬ

24 ਅਗਸਤ,2026

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਤੂਤ (ਗੁਰਜੀਤ ਸਿੰਘ ਤੂਤ) ਦੇ ਬੇਵਕਤੇ ਅਕਾਲ ਚਲਾਣੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਮਰਹੂਮ ਖਿਡਾਰੀ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪਿੰਡ ਤੂਤ ਵਿਖੇ ਆਧੁਨਿਕ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪਰਿਵਾਰ ਨੂੰ ਆਰਥਿਕ ਸਹਾਰਾ ਦੇਣ ਲਈ ਗੁਰਪ੍ਰੀਤ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਹੋਣਹਾਰ ਖਿਡਾਰੀ ਦੇ ਵਿਛੋੜੇ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਅਤੇ ਖੇਡਾਂ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।