ਨਿਊਜ਼ ਪੰਜਾਬ
24 ਅਗਸਤ,2026
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਮੋਗਾ ਦੇ ਵਾਰਡ ਨੰਬਰ 24 ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਸਮਰਥਨ ਮਿਲਿਆ ਹੈ। ਵਾਰਡ ਦੀ ਮੌਜੂਦਾ ਕੌਂਸਲਰ ਹੇਮ ਲਤਾ ਨੇ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹੇਮ ਲਤਾ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕੀਤਾ। ਇਸ ਮੌਕੇ ਮੇਅਰ ਵਿਨੇਪਾਲ ਕੌਰ ਸਮੇਤ ਕਈ ਸੀਨੀਅਰ ਆਗੂ ਅਤੇ ਕੌਂਸਲਰ ਵੀ ਮੌਜੂਦ ਰਹੇ। ਵਾਰਡ ਪੱਧਰ ‘ਤੇ ਹੋਈ ਇਹ ਸਿਆਸੀ ਸ਼ਮੂਲੀਅਤ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ‘ਆਪ’ ਲਈ ਅਹਿਮ ਮੰਨੀ ਜਾ ਰਹੀ ਹੈ।
