ਨਿਊਜ਼ ਪੰਜਾਬ
25 ਅਗਸਤ,2026
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁੜ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਅੱਜ ਸਵੇਰੇ ਕਰੀਬ 6:05 ਵਜੇ ਜੇਲ੍ਹ ਤੋਂ ਬਾਹਰ ਨਿਕਲਿਆ ਅਤੇ ਸਖ਼ਤ ਸੁਰੱਖਿਆ ਵਿਚਕਾਰ ਲਗਭਗ 8 ਵਜੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਪਹੁੰਚ ਗਿਆ। ਇਸ ਵਾਰ ਵੀ ਉਸ ਦੀ ਰਿਹਾਈ ਨੂੰ ਲੈ ਕੇ ਡੇਰਾ ਪ੍ਰੇਮੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 9 ਸਾਲਾਂ ਵਿੱਚ ਇਹ 17ਵੀਂ ਵਾਰ ਹੈ ਜਦੋਂ ਰਾਮ ਰਹੀਮ ਨੂੰ ਪੈਰੋਲ ਜਾਂ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਮਿਲੀ ਹੈ। ਰਾਮ ਰਹੀਮ ਨੂੰ ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਹੋਈ ਸੀ, ਜਦਕਿ ਉਸ ਨਾਲ ਜੁੜੇ ਹੋਰ ਮਾਮਲਿਆਂ ਵਿੱਚ ਵੀ ਅਦਾਲਤੀ ਕਾਰਵਾਈ ਹੋ ਚੁੱਕੀ ਹੈ। ਹੁਣ ਮੁੜ 21 ਦਿਨਾਂ ਦੀ ਫਰਲੋ ਮਿਲਣ ਨਾਲ ਇਹ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ।
