ਦਿੱਲੀ-NCR ’ਚ ਮੀਂਹ ਦਾ ਕਹਿਰ! IMD ਨੇ ਜਾਰੀ ਕੀਤਾ ਰੈੱਡ ਅਲਰਟ, 60 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਨਿਊਜ਼ ਪੰਜਾਬ

25 ਅਗਸਤ,2026

ਰਾਜਧਾਨੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੰਗਲਵਾਰ ਸਵੇਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਸੜਕਾਂ ’ਤੇ ਪਾਣੀ ਭਰ ਗਿਆ ਹੈ। ਮੌਸਮ ਵਿਭਾਗ (IMD) ਨੇ ਦਿੱਲੀ ਦੇ ਸਾਰੇ ਜ਼ਿਲ੍ਹਿਆਂ ਲਈ ਅਗਲੇ ਕੁਝ ਘੰਟਿਆਂ ਵਾਸਤੇ ਰੈੱਡ ਅਲਰਟ ਜਾਰੀ ਕਰਦਿਆਂ ਭਾਰੀ ਮੀਂਹ, ਗਰਜ-ਚਮਕ, ਬਿਜਲੀ ਡਿੱਗਣ ਅਤੇ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਦੀ ਚਿਤਾਵਨੀ ਦਿੱਤੀ ਹੈ।

ਕਨਾਟ ਪਲੇਸ, ਏਮਜ਼ ਅਤੇ ਦੱਖਣੀ ਦਿੱਲੀ ਸਮੇਤ ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਦੌਰਾਨ ਗੁਰੂਗ੍ਰਾਮ ਵਿੱਚ DDMA ਨੇ ਦਫ਼ਤਰਾਂ ਅਤੇ ਨਿੱਜੀ ਸਕੂਲਾਂ ਨੂੰ ਘਰੋਂ ਕੰਮ ਅਤੇ ਆਨਲਾਈਨ ਕਲਾਸਾਂ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। IMD ਨੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ, ਪਾਣੀ ਭਰੇ ਇਲਾਕਿਆਂ ਅਤੇ ਕਮਜ਼ੋਰ ਢਾਂਚਿਆਂ ਤੋਂ ਦੂਰ ਰਹਿਣ ਅਤੇ ਮੀਂਹ ਦੌਰਾਨ ਵਾਹਨ ਸਾਵਧਾਨੀ ਨਾਲ ਚਲਾਉਣ ਦੀ ਸਲਾਹ ਦਿੱਤੀ ਹੈ।