ਨਿਊਜ਼ ਪੰਜਾਬ
26 ਅਗਸਤ,2026
ਪੰਜਾਬ ਵਿੱਚ ਰੱਖੜ ਪੁੰਨਿਆ ਦੇ ਮੇਲੇ ਨੂੰ ਲੈ ਕੇ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਿਤ 18 ਸਕੂਲਾਂ ਵਿੱਚ 27 ਤੋਂ 29 ਅਗਸਤ 2026 ਤੱਕ ਵਿਦਿਅਕ ਕੰਮਕਾਜ ਬੰਦ ਰਹੇਗਾ, ਜਦਕਿ 30 ਅਗਸਤ ਨੂੰ ਐਤਵਾਰ ਹੋਣ ਕਾਰਨ ਆਮ ਛੁੱਟੀ ਹੋਵੇਗੀ। ਇਸ ਤਰ੍ਹਾਂ ਵਿਦਿਆਰਥੀਆਂ ਨੂੰ ਲਗਾਤਾਰ ਚਾਰ ਦਿਨ ਸਕੂਲ ਨਹੀਂ ਜਾਣਾ ਪਵੇਗਾ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਫੈਸਲਾ ਰੱਖੜ ਪੁੰਨਿਆ ਦੇ ਮੇਲੇ ਦੌਰਾਨ ਲੋਕਾਂ ਦੀ ਸਹੂਲਤ, ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ। ਛੁੱਟੀ ਵਾਲੇ ਸਕੂਲਾਂ ਵਿੱਚ ਬਾਬਾ ਬਕਾਲਾ ਸਾਹਿਬ, ਸਠਿਆਲਾ, ਛਾਪਿਆਂਵਾਲੀ, ਉਮਰਾਨੰਗਲ ਅਤੇ ਠੱਠੀਆਂ ਸਮੇਤ ਇਲਾਕੇ ਦੇ ਕਈ ਸਰਕਾਰੀ ਤੇ ਨਿੱਜੀ ਸਕੂਲ ਸ਼ਾਮਲ ਹਨ।
