ਨਿਊਜ਼ ਪੰਜਾਬ
27 ਅਗਸਤ,2026
ਲੁਧਿਆਣਾ ਪੁਲਿਸ ਕਮਿਸ਼ਨਰੇਟ ਵਿੱਚ ਪ੍ਰਸ਼ਾਸਕੀ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਸਰਾਭਾ ਨਗਰ ਪੁਲਿਸ ਥਾਣੇ ਦੇ ਇੰਚਾਰਜ ਦਾ ਤਬਾਦਲਾ ਕੀਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਸਰਾਭਾ ਨਗਰ ਥਾਣੇ ਦੇ ਮੌਜੂਦਾ ਐੱਸਐੱਚਓ ਇੰਸਪੈਕਟਰ ਵਰਿੰਦਰਪਾਲ ਸਿੰਘ ਦਾ ਬੀਤੀ ਰਾਤ ਤਬਾਦਲਾ ਕਰ ਦਿੱਤਾ ਗਿਆ, ਜਦਕਿ ਇੰਸਪੈਕਟਰ ਹਰਸ਼ਵੀਰ ਸਿੰਘ ਨੂੰ ਸਰਾਭਾ ਨਗਰ ਥਾਣੇ ਦਾ ਨਵਾਂ ਐੱਸਐੱਚਓ ਨਿਯੁਕਤ ਕੀਤਾ ਗਿਆ ਹੈ। ਨਵੇਂ ਇੰਚਾਰਜ ਨੂੰ ਥਾਣੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਅਪਰਾਧਾਂ ‘ਤੇ ਨਕੇਲ ਅਤੇ ਪੁਲਿਸ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਦੀ ਜ਼ਿੰਮੇਵਾਰੀ ਹੋਵੇਗੀ। ਵਿਭਾਗ ਵੱਲੋਂ ਇਹ ਪ੍ਰਸ਼ਾਸਕੀ ਬਦਲਾਅ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।
