———————————–ਭਾਈ ਜਸ਼ਨਦੀਪ ਸਿੰਘ ਸਠਿਆਲਾ ਵਾਲਿਆਂ ਨੇ ਲਾਈਆਂ ਕੀਰਤਨ ਦੀਆਂ ਛਹਿਬਰਾਂ
———————————————–
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਵਿਸ਼ੇਸ਼ ਅਲੌਕਿਕ ਕੀਰਤਨ ਸਮਾਗਮ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ । ਇਸ ਸਮਾਗਮ ਵਿੱਚ ਬੜੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸ਼ਨਦੀਪ ਸਿੰਘ ਜੀ ਸਠਿਆਲਾ ਵਾਲਿਆਂ ਨੇ ਆਪਣੀ ਰਸਭਿੰਨੀ ਆਵਾਜ਼ ਵਿੱਚ ਰੂਹਾਨੀ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਦੇ ਨਾਲ-ਨਾਲ ਉਨ੍ਹਾਂ ਨੇ ਗੁਰਬਾਣੀ ਦੇ ਅਨਮੋਲ ਵਿਚਾਰ ਸਾਂਝੇ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਨਾਮ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਵਰਿੰਦਰ ਮੋਹਨ ਸਿੰਘ ਅਤੇ ਹਰਪਾਲ ਸਿੰਘ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਜਸ਼ਨਦੀਪ ਸਿੰਘ ਸਠਿਆਲੇ ਵਾਲੀਆਂ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ। ਸਮਾਗਮ ਦੀ ਸਮਾਪਤੀ ‘ਤੇ ਪ੍ਰਬੰਧਕੀ ਕਮੇਟੀ ਅਤੇ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ, ਰਾਗੀ ਜੱਥਿਆਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਸਮਾਗਮ ਵਿੱਚ ਹਾਜ਼ਰ ਹੋਏ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਗੁਰਦੀਪ ਸਿੰਘ ਕਾਲੜਾ ਚਰਨਜੀਤ ਸਿੰਘ ਪਾਇਲ ਤਰਲੋਕ ਸਿੰਘ ਸੱਚਦੇਵਾ ਬਲਬੀਰ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ ਮਲਕੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਯਸ਼ਪਾਲ ਸਿੰਘ ਜਗਜੀਵਨ ਸਿੰਘ ਸੋਨਪਾਲ ਕੁਲਵੰਤ ਸਿੰਘ ਹਰਪਾਲ ਸਿੰਘ
