ਨਿਊਜ਼ ਪੰਜਾਬ
31 ਅਗਸਤ 2026
ਜਲੰਧਰ ਵਿੱਚ ਪੁਲਿਸ ਵਿਭਾਗ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਬਸਤੀ ਬਾਵਾ ਖੇਲ ਥਾਣੇ ਦੇ SHO ਜੈ ਇੰਦਰ ਨੂੰ ਲਾਈਨਹਾਜ਼ਰ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਹੁਣ ਗੁਰਮੀਤ ਚੰਦ ਨੂੰ ਨਵਾਂ SHO ਨਿਯੁਕਤ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਕਥਿਤ ਸਬੰਧਾਂ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ, ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਅਜੇ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਜੈ ਇੰਦਰ ਦੀ ਤਾਇਨਾਤੀ ਦੌਰਾਨ ਪਾਰਸ ਅਸਟੇਟ ਵਿੱਚ 13 ਸਾਲਾ ਲੜਕੀ ਦੀ ਮੌਤ ਨਾਲ ਜੁੜੇ ਵਿਵਾਦਿਤ ਮਾਮਲੇ ਵਿੱਚ ਵੀ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠੇ ਸਨ। ਹੁਣ ਪੁਲਿਸ ਕਮਿਸ਼ਨਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਦੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।
