ਸੰਗਤਾਂ ਨੂੰ ਖੰਡੇ ਬਾਟੇ ਦੀ ਪਹੁਲ ਛੱਕ ਕੇ ਬਾਣੀ ਅਤੇ ਬਾਣੇ ਦੀ ਧਾਰਨੀ ਹੋ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ =ਭਾਈ ਲਖਵਿੰਦਰ ਸਿੰਘ
———————————————-
Ludhiana , ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸਮੂਹ ਸੰਗਤਾਂ ਅਤੇ ਗੁਰਦੁਵਾਰਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਕਰਵਾਏ ਗਏ ਦੋ ਰੋਜ਼ਾ ਗੁਰਮਤਿ ਸਮਾਗਮਾਂ ਦੀ ਅੱਜ ਸੁਚੱਜੇ ਢੰਗ ਨਾਲ ਸਮਾਪਤੀ ਹੋਈ। ਸਮਾਗਮ ਦੇ ਅੰਤਿਮ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਜੀ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਹਾਜ਼ਰੀ ਤੋਂ ਬਾਅਦ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਾਈ ਲਖਵਿੰਦਰ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੇ ਇਤਿਹਾਸਿਕ ਮਹੱਤਵ ਉੱਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸੰਗਤਾਂ ਨੂੰ ਖੰਡੇ ਬਾਟੇ ਦੀ ਪਹੁਲ ਛੱਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ , ਪਰਮਿੰਦਰ ਸਿੰਘ, ਦਰਸ਼ਨ ਸਿੰਘ ਅਤੇ ਹਰਪਾਲ ਸਿੰਘ ਖਾਲਸਾ ਜੀ ਵੱਲੋਂ ਭਾਈ ਲਖਵਿੰਦਰ ਸਿੰਘ ਜੀ ਦੇ ਕੀਰਤਨੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ‘ਸਿਰੋਪਾਓ’ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾਂ ਕੀਤਾ । ਸਮਾਪਤੀ ਤੋਂ ਬਾਅਦ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਬਲਵੀਰ ਸਿੰਘ ਗੁਰਦੀਪ ਸਿੰਘ ਕਾਲੜਾ ਚਰਨਜੀਤ ਸਿੰਘ ਪਾਇਲ ਤਰਲੋਕ ਸਿੰਘ ਸੱਚਦੇਵਾ ਡਾਕਟਰ ਪ੍ਰੇਮ ਸਿੰਘ ਚਾਵਲਾ ਯਸ਼ਪਾਲ ਸਿੰਘ ਜਗਮੋਹਨ ਸਿੰਘ ਸਰਵਜੀਤ ਸਿੰਘ ਝਗਰ ਮਲਕੀਤ ਸਿੰਘ ਪਰਮਜੀਤ ਸਿੰਘ ਤਰਲੋਕ ਸਿੰਘ ਅਮਰਜੀਤ ਸਿੰਘ ਜਗਜੀਵਨ ਸਿੰਘ ਸੋਮਪਾਲ ਵਰਿੰਦਰ ਸਿੰਘ ਚਾਵਲਾ ਵਰਿੰਦਰ ਮੋਹਨ ਸਿੰਘ ਹਰਪਾਲ ਸਿੰਘ ਬੀਬੀ ਮਨਜੀਤ ਕੌਰ ਅੰਮ੍ਰਿਤਪਾਲ ਕੌਰ ਕਰਮਜੀਤ ਕੌਰ ਕੁਲਜੀਤ ਕੌਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
