ਪੰਜਾਬ ਯੂਨੀਵਰਸਿਟੀ ਚੋਣਾਂ ’ਚ ABVP ਦੀ ਵੱਡੀ ਜਿੱਤ, ਅੰਕਿਤ ਬਿਧਾਨ ਬਣੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ

ਨਿਊਜ਼ ਪੰਜਾਬ

1 ਸਤੰਬਰ 2029

ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਯੂਨੀਅਨ ਚੋਣਾਂ ਵਿੱਚ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਾਲੀ ABVP ਦੇ ਉਮੀਦਵਾਰ ਅੰਕਿਤ ਬਿਧਾਨ ਨੇ ਪ੍ਰਧਾਨ ਅਹੁਦੇ ’ਤੇ ਜਿੱਤ ਹਾਸਲ ਕਰ ਲਈ ਹੈ। ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ (SOI) ਨੇ ਚੋਣ ਵਿੱਚ ਅੰਕਿਤ ਬਿਧਾਨ ਨੂੰ ਸਮਰਥਨ ਦਿੱਤਾ ਸੀ। ਅੰਕਿਤ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਬਣੇ ਹਨ। ਉੱਥੇ ਹੀ ਚੋਣਾਂ ਦੌਰਾਨ ਕਾਨੂੰਨ ਵਿਭਾਗ ਦੇ ਬਾਹਰ ਵਿਦਿਆਰਥੀਆਂ ਵੱਲੋਂ ਹੰਗਾਮਾ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪ ਦੀ ਸਥਿਤੀ ਬਣ ਗਈ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਗੇਟ ਸਮੇਂ ਤੋਂ ਪਹਿਲਾਂ ਬੰਦ ਹੋਣ ਕਾਰਨ ਕਈ ਵਿਦਿਆਰਥੀ ਵੋਟ ਪਾਉਣ ਤੋਂ ਵਾਂਝੇ ਰਹਿ ਗਏ। ਇਸ ਤੋਂ ਇਲਾਵਾ ਯੂਨੀਵਰਸਿਟੀ ਨਾਲ ਜੁੜੇ ਕਈ ਕਾਲਜਾਂ ਵਿੱਚ ਵੀ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਉਮੀਦਵਾਰਾਂ ਨੇ ਪ੍ਰਧਾਨ ਅਹੁਦੇ ’ਤੇ ਜਿੱਤ ਦਰਜ ਕੀਤੀ।