ਨਿਊਜ਼ ਪੰਜਾਬ
1 ਅਗਸਤ,2026
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛੱਤੀਸਗੜ੍ਹ ਵਿੱਚ ਮੰਗਲਵਾਰ ਸਵੇਰੇ ਵੱਡੀ ਕਾਰਵਾਈ ਕਰਦਿਆਂ ਸੱਤ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਕਾਰਵਾਈ ਦੀ ਜ਼ਦ ਵਿੱਚ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਸਾਬਕਾ ਨਿੱਜੀ ਸਹਾਇਕ ਕੇ.ਕੇ. ਚੰਦਰਵੰਸ਼ੀ ਦਾ ਭਿਲਾਈ ਸਥਿਤ ਘਰ ਵੀ ਸ਼ਾਮਲ ਹੈ। ED ਦੀ ਟੀਮ ਸਵੇਰੇ ਕਰੀਬ 6 ਵਜੇ ਕਈ ਵਾਹਨਾਂ ਰਾਹੀਂ ਉਨ੍ਹਾਂ ਦੇ ਘਰ ਪਹੁੰਚੀ ਅਤੇ ਦਸਤਾਵੇਜ਼ਾਂ ਤੇ ਹੋਰ ਸਮਾਨ ਦੀ ਜਾਂਚ ਸ਼ੁਰੂ ਕੀਤੀ। ਹਾਲਾਂਕਿ, ਇਹ ਤਲਾਸ਼ੀ ਕਿਸ ਮਾਮਲੇ ਜਾਂ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ, ਇਸ ਬਾਰੇ ਫਿਲਹਾਲ ਅਧਿਕਾਰਤ ਤੌਰ ’ਤੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕਾਰਵਾਈ ਦੌਰਾਨ ਸੁਰੱਖਿਆ ਲਈ ਘਰ ਦੇ ਬਾਹਰ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।
