ਨਿਊਜ਼ ਪੰਜਾਬ
ਜੋ ਕੋਲ ਹੈ ਉਸ ਦੀ ਕਦਰ ਕਰੋ।…… ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ
🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ,੧੭ ਭਾਦੋ ੫੫੮, ੨ ਸਤੰਬਰ ੨੦੨੬ ੴ ☬ 🙏🙏🙏
ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥{ਪੰਨਾ 715}
ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
टोडी महला ५ ॥
गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥ {पन्ना 715}
अर्थ: हे भाई! मूर्ख हृदय अहंकार में झल्ला हुआ रहता है। इस दिल को महाराज (प्रभू) की माया ने मछली की तरह मोह में फसा रखा है (जैसे मछली को कुण्डी में)। रहाउ।
हे भाई! (मोह में फंसा हुआ हृदय) सदा बहुत-बहुत (माया) मांगता रहता है, पर बिना भाग्यों के कहाँ मिलती है? हे भाई! महाराज का (दिया हुआ) ये शरीर है, इसी के साथ (मूर्ख जीव) मोह करता रहता है। भाग्यहीन मनुष्य (अपने मन को तृष्णा की) आग से जोड़े रखता है।1।
हे मन! सारे साधु-जनों की शिक्षा को सुना कर, (इसकी बरकति से) तेरे सारे पाप मिट जाएंगे। हे दास नानक! (कह–) महाराज के खजाने में से जिसके भाग्यों में कुछ प्राप्ति लिखी हुई है, वह जूनियों में नहीं पड़ता।2।2।19।
🙏🙏🙏🙏🙏
