ਸੋਨਾ ਖਰੀਦਣ ਵਾਲਿਆਂ ਲਈ ਅਹਿਮ ਖ਼ਬਰ! ਅੱਜ ਸੋਨਾ ਹੋਇਆ ਸਸਤਾ, ਚਾਂਦੀ ਦੇ ਰੇਟਾਂ ’ਚ ਉਛਾਲ; ਜਾਣੋ ਤਾਜ਼ਾ ਭਾਅ

ਨਿਊਜ਼ ਪੰਜਾਬ

2 ਸਤੰਬਰ,2026

ਜੇਕਰ ਤੁਸੀਂ ਅੱਜ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਖਾਸ ਅਹਿਮੀਅਤ ਰੱਖਦੀ ਹੈ। ਸਰਾਫਾ ਬਾਜ਼ਾਰ ਤੋਂ ਲੈ ਕੇ ਕਮੋਡਿਟੀ ਮਾਰਕੀਟ ਤੱਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸੋਨੇ ਦੀ ਕੀਮਤ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਚਾਂਦੀ ਦੇ ਭਾਅ ਵਿੱਚ ਤੇਜ਼ੀ ਆਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) ’ਤੇ ਸੋਨਾ ₹208 ਜਾਂ 0.13 ਫੀਸਦੀ ਦੀ ਕਮੀ ਨਾਲ ₹1,54,252 ਪ੍ਰਤੀ 10 ਗ੍ਰਾਮ ’ਤੇ ਆ ਗਿਆ। ਦੂਜੇ ਪਾਸੇ ਚਾਂਦੀ ₹27 ਜਾਂ 0.19 ਫੀਸਦੀ ਦੇ ਵਾਧੇ ਨਾਲ ₹2,40,577 ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ। ਇਸ ਤਰ੍ਹਾਂ ਜਿਹੜੇ ਲੋਕ ਸੋਨਾ ਖਰੀਦਣ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਨੂੰ ਅੱਜ ਥੋੜ੍ਹੀ ਰਾਹਤ ਮਿਲੀ ਹੈ, ਜਦਕਿ ਚਾਂਦੀ ਖਰੀਦਣ ਵਾਲਿਆਂ ਨੂੰ ਵਧੇ ਹੋਏ ਭਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਪਹਿਲਾਂ 1 ਸਤੰਬਰ ਨੂੰ ਸੋਨੇ ਦੀ ਕੀਮਤ ਵਿੱਚ ₹2,045 ਦੀ ਵੱਡੀ ਗਿਰਾਵਟ ਆਈ ਸੀ ਅਤੇ ਚਾਂਦੀ ਵੀ ₹1,955 ਸਸਤੀ ਹੋਈ ਸੀ। ਮਾਹਿਰਾਂ ਮੁਤਾਬਕ ਕੀਮਤੀ ਧਾਤਾਂ ਦੀਆਂ ਕੀਮਤਾਂ ’ਤੇ ਅੰਤਰਰਾਸ਼ਟਰੀ ਬਾਜ਼ਾਰ ਦੇ ਰੁਝਾਨ, ਸਪਾਟ ਮੰਗ ਅਤੇ ਨਿਵੇਸ਼ਕਾਂ ਦੀਆਂ ਗਤੀਵਿਧੀਆਂ ਦਾ ਵੀ ਅਸਰ ਪੈਂਦਾ ਹੈ। ਇਸ ਲਈ ਜੇਕਰ ਤੁਸੀਂ ਗਹਿਣੇ ਜਾਂ ਨਿਵੇਸ਼ ਲਈ ਸੋਨਾ-ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਖਰੀਦਦਾਰੀ ਤੋਂ ਪਹਿਲਾਂ ਤਾਜ਼ਾ ਰੇਟ ਦੀ ਜਾਂਚ ਕਰਨਾ ਜ਼ਰੂਰੀ ਹੈ।