ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁਗਰੀ ਵਿਖੇ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸੰਪੂਰਨਤਾ ਦਿਵਸ ਦੇ ਸਬੰਧ ਵਿੱਚ ਵੱਡੇ ਪੱਧਰ ਤੇ ਸਜਾਏ ਗਏ ਕੀਰਤਨ ਸਮਾਗਮ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜਰੀ

———————————————-

ਗੁਰਬਾਣੀ ਮਨੁੱਖ ਨੂੰ ਸੱਚ ਦੇ ਮਾਰਗ ‘ਤੇ ਚੱਲਣ ਦੀ ਜੀਵਨ-ਜੁਗਤ ਸਿਖਾਉਂਦੀ ਹੈ, ਇਸ ਲਈ ਹਰੇਕ ਪ੍ਰਾਣੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਮਲੀ ਰੂਪ ਵਿੱਚ ਧਾਰਨ ਕਰਨਾ ਚਾਹੀਦਾ ਹੈ। ਬਾਣੀ ਦੇ ਅਰਥ-ਭਾਵ ਸਮਝ ਕੇ ਨਾਮ ਸਿਮਰਨ, ਨਿਮਰਤਾ, ਸੇਵਾ ਅਤੇ ਸਰਬੱਤ ਦੇ ਭਲੇ ਵਾਲੇ ਆਦਰਸ਼ਾਂ ਨੂੰ ਅਪਣਾਉਣਾ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰਸਿੱਖੀ ਵਿਰਸੇ ਅਤੇ ਗੁਰਮਤਿ ਗਿਆਨ ਨਾਲ ਜ਼ਰੂਰ ਜੋੜਨ ਇਨਾ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁਗਰੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੇ ਸਬੰਧ ਵਿੱਚ ਵੱਡੇ ਪੱਧਰ ਤੇ ਸਜਾਏ ਗਏ ਕੀਰਤਨ ਸਮਾਗਮ ਵਿੱਚ ਭਾਰੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਸੰਬੋਧਨ ਕਰਦਿਆਂ ਕਿਹਾ।

ਉਹਨਾਂ ਤੋਂ ਬਾਅਦ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਨੇ ਆਪਣੇ ਰਸਭਿੰਨੇ ਅਤੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜ ਕੇ ਨਿਹਾਲ ਕੀਤਾ। ਉਨ੍ਹਾਂ ਵੱਲੋਂ ਗਾਇਨ ਕੀਤੇ ਇਲਾਹੀ ਬਾਣੀ ਦੇ ਸ਼ਬਦਾਂ ਨਾਲ ਸਮੁੱਚਾ ਪੰਡਾਲ ਅਧਿਆਤਮਿਕ ਰੰਗ ਵਿੱਚ ਰੰਗਿਆ ਗਿਆ। ਗੁਰੂ ਘਰ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਅਮ੍ਰਿਤਪਾਲ ਕੌਰ ਕਰਮਜੀਤ ਕੌਰ ਅਤੇ ਬੀਬੀ ਮਨਵਿੰਦਰ ਕੌਰ ਵੱਲੋਂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਬੀਬੀ ਜਸਲੀਨ ਕੌਰ ਦੇ ਕੀਰਤਨੀ ਜੱਥੇ ਦਾ ਸਨਮਾਨ ਵੀ ਕੀਤਾ ਗਿਆ।

ਅਰਦਾਸ ਹੁਕਮਨਾਮੇ ਉਪਰੰਤ ਸੰਗਤਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ ਗੁਰਦੀਪ ਸਿੰਘ ਕਾਲੜਾ ਚਰਨਜੀਤ ਸਿੰਘ ਪਾਇਲ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸੱਚਦੇਵਾ ਮਲਕੀਤ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ ਬਲਬੀਰ ਸਿੰਘ ਤਰਲੋਕ ਸਿੰਘ ਪਰਮਜੀਤ ਸਿੰਘ ਬੀਬੀ ਮਨਜੀਤ ਕੌਰ ਕਰਮਜੀਤ ਕੌਰ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਅਮ੍ਰਿਤਪਾਲ ਕੌਰ ਸਿਮਰਨ ਕੌਰ ਅਤੇ ਹੋਰ