ਖਰੜ ਤੋਂ ‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਨਿਊਜ਼ ਪੰਜਾਬ

3 ਸਤੰਬਰ 2026

ਆਮ ਆਦਮੀ ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਸਬੰਧੀ ਜਾਣਕਾਰੀ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਦਿੱਤੀ ਗਈ ਹੈ। ਪਾਰਟੀ ਵੱਲੋਂ ਇਸ ਸਬੰਧੀ ਅਧਿਕਾਰਤ ਪੱਤਰ ਵੀ ਜਾਰੀ ਕੀਤਾ ਗਿਆ ਹੈ। ਲੀਡਰਸ਼ਿਪ ਨੇ ਗੋਲਡੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਖਰੜ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ, ਸਥਾਨਕ ਮੁੱਦਿਆਂ ’ਤੇ ਸਰਗਰਮੀ ਨਾਲ ਕੰਮ ਕਰਨਗੇ ਅਤੇ ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣਗੇ। ਪਰਮਿੰਦਰ ਗੋਲਡੀ ਇਸ ਸਮੇਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਹਨ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ।