ਮੋਹਾਲੀ ਜ਼ਿਲ੍ਹਾ ਅਦਾਲਤ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦੇ ਹੀ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ

ਨਿਊਜ਼ ਪੰਜਾਬ

3 ਸਤੰਬਰ,2026

ਮੋਹਾਲੀ ਜ਼ਿਲ੍ਹਾ ਅਦਾਲਤ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਅਦਾਲਤ ਨੂੰ ਧਮਕੀ ਭਰੀ ਈਮੇਲ ਭੇਜੇ ਜਾਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਤੁਰੰਤ ਪੂਰੇ ਕੰਪਲੈਕਸ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਪੁਲਿਸ ਟੀਮਾਂ ਨੇ ਅਦਾਲਤ ਦੀ ਇਮਾਰਤ ਦੇ ਅੰਦਰਲੇ ਹਿੱਸਿਆਂ ਤੋਂ ਇਲਾਵਾ ਆਲੇ-ਦੁਆਲੇ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ। ਹਾਲਾਂਕਿ ਸਰਚ ਆਪਰੇਸ਼ਨ ਦੌਰਾਨ ਕੋਈ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ। ਧਮਕੀ ਤੋਂ ਬਾਅਦ ਅਦਾਲਤ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।