ਨਿਊਜ਼ ਪੰਜਾਬ
4 ਸਤੰਬਰ,2026
ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਨਾਲ ਜੁੜੇ ਅਧਿਕਾਰੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ। ਸਿੱਖਿਆ ਵਿਭਾਗ, ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 5 ਸਤੰਬਰ ਨੂੰ ਅਧਿਆਪਕ ਰਾਜ ਪੁਰਸਕਾਰ 2026 ਸਮਾਰੋਹ ਕਰਵਾਇਆ ਜਾ ਰਿਹਾ ਹੈ। ਪਾਲਿਸੀ ਅਨੁਸਾਰ ਮੈਰਿਟ ਦੇ ਆਧਾਰ ’ਤੇ ਵੱਖ-ਵੱਖ ਸ਼੍ਰੇਣੀਆਂ ਵਿੱਚ ਕੁੱਲ 75 ਅਧਿਆਪਕਾਂ ਅਤੇ ਅਧਿਕਾਰੀਆਂ ਦੀ ਚੋਣ ਕੀਤੀ ਗਈ ਹੈ।




ਇਨ੍ਹਾਂ ਵਿੱਚ ਅਧਿਆਪਕ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2026 ਸ਼ਾਮਲ ਹਨ। ਇਹ ਸਨਮਾਨ ਅਧਿਆਪਕਾਂ ਦੀ ਸਿੱਖਿਆ ਖੇਤਰ ਵਿੱਚ ਕੀਤੀ ਮਿਹਨਤ, ਸਮਰਪਣ ਅਤੇ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਦਿੱਤੇ ਜਾਣਗੇ।
