ਨਿਊਜ਼ ਪੰਜਾਬ
4 ਸਤੰਬਰ,2026
ਫਿਰੋਜ਼ਪੁਰ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਗੁਰਪ੍ਰੀਤ ਸਿੰਘ ਸੇਖੋਂ 6 ਸਤੰਬਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੀ ‘ਆਪ’ ਵਿੱਚ ਐਂਟਰੀ ਨੂੰ ਖਾਸ ਤੌਰ ’ਤੇ ਜੀਰਾ ਵਿਧਾਨ ਸਭਾ ਹਲਕੇ ਦੀ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਸੇਖੋਂ ਪਿਛਲੇ ਲੰਮੇ ਸਮੇਂ ਤੋਂ ਜੀਰਾ ਹਲਕੇ ਵਿੱਚ ਸਰਗਰਮ ਰਹੇ ਹਨ ਅਤੇ ਇੱਥੋਂ ਚੋਣ ਲੜਨ ਦੀ ਦਾਅਵੇਦਾਰੀ ਪੇਸ਼ ਕਰਦੇ ਆ ਰਹੇ ਹਨ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜੀਰਾ ਦੇ ਨਾਲ-ਨਾਲ ਫਿਰੋਜ਼ਪੁਰ ਦਿਹਾਤੀ ਅਤੇ ਫਿਰੋਜ਼ਪੁਰ ਦੀ ਸਿਆਸਤ ਵਿੱਚ ਵੀ ਨਵੇਂ ਸਮੀਕਰਨ ਬਣਨ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸਿਆਸੀ ਹਲਕਿਆਂ ਵਿੱਚ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ‘ਆਪ’ ਵਿੱਚ ਐਂਟਰੀ ਤੋਂ ਬਾਅਦ ਸੇਖੋਂ ਨੂੰ ਕੋਈ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ, ਹਾਲਾਂਕਿ ਇਸ ਬਾਰੇ ਪਾਰਟੀ ਵੱਲੋਂ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।
