ਨਿਊਜ਼ ਪੰਜਾਬ
5 ਸਤੰਬਰ,2026
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤਹਿਤ ਵੋਟਰ ਸੂਚੀਆਂ ਦੀ ਸੋਧ ਅਤੇ ਅਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਐਤਵਾਰ, 6 ਸਤੰਬਰ ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜੋ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ।
ਕੈਂਪ ਦੌਰਾਨ ਸਬੰਧਤ ਬੂਥ ਲੈਵਲ ਅਫਸਰ (BLO) ਆਪਣੇ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ ਅਤੇ ਲੋਕਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਸੇਵਾਵਾਂ ਬਾਰੇ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ। ਇਸ ਦੌਰਾਨ ਫਾਰਮ-6, ਫਾਰਮ-6ਬੀ, ਫਾਰਮ-7 ਅਤੇ ਫਾਰਮ-8 ਨਾਲ ਸਬੰਧਤ ਅਰਜ਼ੀਆਂ, ਦਾਅਵੇ ਅਤੇ ਇਤਰਾਜ਼ ਵੀ ਪ੍ਰਾਪਤ ਕੀਤੇ ਜਾਣਗੇ।
ਚੋਣ ਪ੍ਰਸ਼ਾਸਨ ਵੱਲੋਂ ਖਾਸ ਤੌਰ ’ਤੇ 18 ਤੋਂ 19 ਸਾਲ ਦੇ ਯੋਗ ਨੌਜਵਾਨਾਂ, ਪਹਿਲੀ ਵਾਰ ਵੋਟਰ ਬਣਨ ਵਾਲਿਆਂ ਅਤੇ ਦਿਵਿਆਂਗ ਵੋਟਰਾਂ ਦੀਆਂ ਸੇਵਾਵਾਂ ’ਤੇ ਧਿਆਨ ਦਿੱਤਾ ਜਾਵੇ।ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਬੰਧਤ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਵੋਟਰ ਜਾਣਕਾਰੀ ਨੂੰ ਸਹੀ ਤੇ ਅਪਡੇਟ ਕਰਵਾਉਣ।
