ਪੰਜਾਬ ਕਾਂਗਰਸ ‘ਚ ਵੱਡਾ ਫੇਰਬਦਲ, ਸਚਿਨ ਪਾਇਲਟ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਨਿਊਜ਼ ਪੰਜਾਬ

6 ਸਤੰਬਰ,2026

ਕਾਂਗਰਸ ਹਾਈਕਮਾਂਡ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਪਾਇਲਟ ਇਸ ਅਹਿਮ ਜ਼ਿੰਮੇਵਾਰੀ ਵਿੱਚ ਭੁਪੇਸ਼ ਬਘੇਲ ਦੀ ਥਾਂ ਲੈਣਗੇ, ਜਦਕਿ ਬਘੇਲ ਨੂੰ ਅਸਾਮ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ।

ਪਾਇਲਟ ਦੀ ਨਿਯੁਕਤੀ ਨੂੰ ਪੰਜਾਬ ਕਾਂਗਰਸ ਵਿੱਚ ਨਵੀਂ ਊਰਜਾ ਲਿਆਉਣ ਅਤੇ ਪਾਰਟੀ ਨੂੰ 2027 ਦੀਆਂ ਚੋਣਾਂ ਲਈ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਉਨ੍ਹਾਂ ਦੇ ਧੜੇ ਵੱਲੋਂ ਪੰਜਾਬ ਵਿੱਚ ਮਜ਼ਬੂਤ ਨੇਤਾ ਨੂੰ ਜ਼ਿੰਮੇਵਾਰੀ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਚੰਨੀ ਨੇ ਪਾਇਲਟ ਦਾ ਸਵਾਗਤ ਕਰਦਿਆਂ ਹਾਈਕਮਾਂਡ ਦੇ ਫੈਸਲੇ ਲਈ ਧੰਨਵਾਦ ਕੀਤਾ। ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਪਾਇਲਟ ਦੀ ਨੌਜਵਾਨ ਆਗੂ ਵਾਲੀ ਛਵੀ ਨੂੰ ਪੰਜਾਬ ਲਈ ਲਾਭਦਾਇਕ ਦੱਸਿਆ। ਉਨ੍ਹਾਂ ਕਿਹਾ ਕਿ ਪਾਇਲਟ ਦੀ ਮਾਂ ਪੰਜਾਬੀ ਹੈ ਅਤੇ ਉਹ ਪੰਜਾਬੀ ਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਦੇ ਹਨ।