ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ‘ਸੰਸਦ ਰਤਨ ਐਵਾਰਡ 2026’, 9 ਸਤੰਬਰ ਨੂੰ ਦਿੱਲੀ ’ਚ ਹੋਵੇਗਾ ਸਨਮਾਨ

ਨਿਊਜ਼ ਪੰਜਾਬ

6 ਸਤੰਬਰ,2026

ਜਲੰਧਰ ਤੋਂ ਕਾਂਗਰਸ ਦੇ ਸਾਂਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਨੀ ਨੂੰ ਉਨ੍ਹਾਂ ਦੀ ਸੰਸਦੀ ਕਾਰਗੁਜ਼ਾਰੀ ਲਈ ‘Sansad Ratna Award 2026’ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਐਵਾਰਡ 9 ਸਤੰਬਰ 2026 ਨੂੰ ਨਵੀਂ ਦਿੱਲੀ ਵਿਖੇ ਦਿੱਤਾ ਜਾਵੇਗਾ।

ਚਰਨਜੀਤ ਸਿੰਘ ਚੰਨੀ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਸੰਸਦੀ ਕਮੇਟੀ ਦੇ ਚੇਅਰਮੈਨ ਹਨ। ਸੰਸਦੀ ਕਮੇਟੀ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਦੀ ਇਸ ਐਵਾਰਡ ਲਈ ਚੋਣ ਕੀਤੀ ਗਈ ਹੈ। ਇਸ ਸਨਮਾਨ ਲਈ ਚੰਨੀ ਨੂੰ 9 ਸਤੰਬਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।