ਨਿਊਜ਼ ਪੰਜਾਬ
7 ਸਤੰਬਰ,2026
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਐਤਵਾਰ ਰਾਤ ਸ਼ੱਕੀ ਡ੍ਰੋਨ ਨਜ਼ਰ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਰਾਤ ਕਰੀਬ 10 ਵਜੇ ਰਨਵੇ ਦੇ ਆਸ-ਪਾਸ ਸ਼ੱਕੀ ਗਤੀਵਿਧੀ ਦਿਖਾਈ ਦੇਣ ‘ਤੇ ਏਅਰ ਟ੍ਰੈਫਿਕ ਕੰਟਰੋਲ ਵੱਲੋਂ ਤੁਰੰਤ ਅਲਰਟ ਜਾਰੀ ਕੀਤਾ ਗਿਆ। ਯਾਤਰੀਆਂ ਅਤੇ ਜਹਾਜ਼ਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਆਉਣ ਵਾਲੀਆਂ 7 ਉਡਾਣਾਂ ਦੀ ਲੈਂਡਿੰਗ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ, ਜਦਕਿ ਕੁਝ ਉਡਾਣਾਂ ਦੇ ਰੂਟ ਵੀ ਬਦਲੇ ਗਏ। ਜਾਣਕਾਰੀ ਮੁਤਾਬਕ ਸ਼ੱਕੀ ਡ੍ਰੋਨ ਪਿੰਡ ਰੁਡਾਲਾ ਵੱਲੋਂ ਏਅਰਪੋਰਟ ਵੱਲ ਆਉਂਦੇ ਦਿਖਾਈ ਦਿੱਤੇ ਅਤੇ ਕੁਝ ਸਮੇਂ ਤੱਕ ਰਨਵੇ ਤੇ ਆਸ-ਪਾਸ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਮੰਡਰਾਉਂਦੇ ਰਹੇ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ CISF, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਤੁਰੰਤ ਮੋਰਚਾ ਸੰਭਾਲ ਲਿਆ ਅਤੇ ਏਅਰਪੋਰਟ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ। ਫਿਲਹਾਲ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਅਸਲ ਵਿੱਚ ਇਹ ਡ੍ਰੋਨ ਸਨ ਜਾਂ ਕੋਈ ਹੋਰ ਉਡਦੀ ਵਸਤੂ।
