ਜਲੰਧਰ ਪੱਛਮੀ ‘ਚ AAP ਨੂੰ ਵੱਡਾ ਹੁਲਾਰਾ, 100 ਕਾਂਗਰਸੀ ਸਮਰਥਕ ‘ਆਪ’ ‘ਚ ਸ਼ਾਮਲ

ਨਿਊਜ਼ ਪੰਜਾਬ

7 ਸਤੰਬਰ,2026

ਜਲੰਧਰ ਪੱਛਮੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 51 ਦੇ ਕਰੀਬ 100 ਕਾਂਗਰਸੀ ਸਮਰਥਕਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ। ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਹੋਏ ਸਮਾਗਮ ਦੌਰਾਨ ਰਾਕੇਸ਼ ਕੁਮਾਰ, ਰਾਜ ਕੁਮਾਰ, ਗੁਰਚਰਨ ਕੁਮਾਰ, ਮੁਕੇਸ਼ ਸਮੇਤ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਮੰਤਰੀ ਭਗਤ ਨੇ ਕਿਹਾ ਕਿ ਨਵੇਂ ਸਾਥੀਆਂ ਦੇ ਆਉਣ ਨਾਲ ਵਾਰਡ ਨੰਬਰ 51 ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਵਿਰੋਧੀ ਧਿਰ ਕੋਲ ਹੁਣ ਸਿਰਫ਼ ਦੋਸ਼ ਲਗਾਉਣ ਦਾ ਕੰਮ ਰਹਿ ਗਿਆ ਹੈ, ਜਦਕਿ ‘ਆਪ’ ਸਰਕਾਰ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।