ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਸੀਨੀਅਰ ਆਗੂ ਹੀਰਾ ਠਾਕੁਰ ਕਾਂਗਰਸ ਵਿੱਚ ਸ਼ਾਮਲ

ਨਿਊਜ਼ ਪੰਜਾਬ

8 ਸਤੰਬਰ,2026

ਚੋਣਾਂ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਭਾਜਪਾ ਦੇ ਸੀਨੀਅਰ ਆਗੂ ਹੀਰਾ ਠਾਕੁਰ ਨੇ ਅੱਜ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਹੀਰਾ ਠਾਕੁਰ ਦੋ ਵਾਰ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ MLC ਰਹਿ ਚੁੱਕੇ ਹਨ ਅਤੇ ਵਿਧਾਨ ਪ੍ਰੀਸ਼ਦ ਵਿੱਚ ਚੇਅਰਮੈਨ ਤੇ ਡਿਪਟੀ ਲੀਡਰ ਵਰਗੇ ਅਹੁਦੇ ਵੀ ਸੰਭਾਲ ਚੁੱਕੇ ਹਨ। ਉਹ ਪਹਿਲਾਂ BSP ਅਤੇ ਸਮਾਜਵਾਦੀ ਪਾਰਟੀ ਨਾਲ ਵੀ ਜੁੜੇ ਰਹੇ ਹਨ ਅਤੇ 2012 ਤੋਂ 2017 ਤੱਕ ਅਖਿਲੇਸ਼ ਯਾਦਵ ਸਰਕਾਰ ਵਿੱਚ ਰਾਜ ਮੰਤਰੀ ਰਹੇ। ਚੋਣਾਂ ਤੋਂ ਠੀਕ ਪਹਿਲਾਂ ਉਨ੍ਹਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ।